ਉੱਨਤ ਭਾਰਤ ਅਭਿਆਨ ਤਹਿਤ ਸੈਮੀਨਾਰ ਲਗਾਇਆ ਗਿਆ



ਦਿੜਬਾ ਮੰਡੀ :- () 27 ਫਰਵਰੀ 2020 :- ਸਹੀਦ ਊਧਮ ਸ਼ਿੰਘ ਇੰਸੀਟੀਉੇਟ ਮਹਿਲਾ ਦੇ ਚੇਅਰਮੈਨ ਸ. ਰਾਓਵਿੰਦਰ ਸਿੰਘ, ਵਾਈਸ ਚੇਅਰਮੈਨ ਸ. ਕੌਰ ਸਿੰਘ 'ਦੁੱਲਟ' ਅਤੇ ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਅਗਵਾਈ ਹੇਠ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਸਨਜ਼ ਦੇ ਐਗਰੀਕਲਚਰ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ ਵੱਲੋ 'ਉੱਨਤ ਭਾਰਤ ਅਭਿਆਨ' ਤਹਿਤ ਵੱਖ- ਵੱਖ ਪਿੰਡ ਵਿੱਚ ਸੈਮੀਨਾਰ ਦਾ ਆਯੌਜਨ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਸੂਲਰ, ਮਹਿਲਾਂ ਵਿਖੇ 'ਉੱਨਤ ਭਾਰਤ ਅਭਿਆਨ' ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੌਜਨ ਸਕੂਲ ਦੇ ਸਹਿਯੋਗ ਨਾਲ ਕੀਤਾ ਗਿਆ।ਇਸ ਮੌਕੇ ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਸਰਕਾਰੀ ਸੀਨੀ. ਸੈਕੰ. ਸਕੂਲ (ਸੂਲਰ) ਅਤੇ ਸਰਕਾਰੀ ਸੀਨੀ. ਸੈਕੰ. ਸਕੂਲ (ਮਹਿਲਾਂ) ਦੇ ਵਿਿਦਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਸਾਨੂੰ ਕੁਦਰਤੀ ਢੰਗਾਂ ਨਾਲ ਖੇਤੀ ਕਰਨੀ ਚਾਹੀਦੀ ਹੈ ਅਤੇ ਫਸਲਾਂ ਵਿੱਚ ਰਸਾਇਣਿਕ ਖਾਦਾਂ ਦੀ ਵਰਤੋਂ ਨਾ ਕਰਕੇ, ਕੁਦਰਤੀ ਢੰਗਾਂ ਨਾਲ ਕੀਤੀ ਖੇਤੀ ਨੂੰ ਪਹਿਲ ਦੇਣੀ ਚਾਹੀਦੀ ਹੈ।ਇਸ ਤੋਂ ਇਲਵਾ ਉਨ੍ਹਾਂ ਨੇ ਵਿਿਦਆਰਥੀਆਂ ਨੂੰ ਪਾਣੀ ਦੀ ਸਾਂਭ-ਸੰਭਾਲ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।

Comments