ਮਨਪ੍ਰੀਤ ਕੌਰ 91.11 ਪ੍ਰਤੀਸ਼ਤ ਅੰਕ ਹਾਸਲ ਕਰਕੇ ਰਹੀ ਪਹਿਲੇ ਸਥਾਨ 'ਤੇ

 


ਦਿੜ੍ਹਬਾ ਮੰਡੀ, 27 ਜੁਲਾਈ () : ਸਰਕਾਰੀ ਹਾਈ ਸਕੂਲ ਕਮਾਲਪੁਰ ਦਾ ਬਾਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਜਮਾਤ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਬਲਵੰਤ ਸਿੰਘ ਨੇ 91.11 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਭਾਨ ਸਿੰਘ ਨੇ 88 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਸਪ੍ਰੀਤ ਕੌਰ ਪੁੱਤਰੀ ਮੇਵਾ ਸਿੰਘ, ਸਿਮਰਨਜੀਤ ਕੌਰ ਪੁੱਤਰੀ ਭੋਲਾ ਸਿੰਘ ਤੇ ਜਸਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਨੇ 84-84 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ ਜਦਕਿ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਹਾਸਲ ਕੀਤੇ ਹਨ ਮੁੱਖ ਅਧਿਆਪਕ ਡਾ. ਪਰਮਿੰਦਰ ਸਿੰਘ ਨੇ ਵਧੀਆ ਨਤੀਜੇ ਲਈ ਵਿਦਿਆਰਥੀਆਂ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣੇ ਮਾਪਿਆਂ ਅਤੇ ਇਸ ਸਕੂਲ ਦਾ ਨਾਮ ਰੌਸ਼ਨ ਕਰਦੇ ਰਹਿਣਗੇ ਉਹਨਾਂ ਨੇ ਕਿਹਾ ਕਿ ਪਿੰਡ ਵਾਸੀਆਂ, ਪੰਚਾਇਤ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਹਰ ਖੇਤਰ ਵਿੱਚ ਪ੍ਰਾਪਤੀਆਂ ਕਰ ਰਿਹਾ ਹੈ ਜਿਸ ਕਾਰਨ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ ਇਸ ਮੌਕੇ ਅਧਿਆਪਕਾ ਯਾਦਵਿੰਦਰ ਕੌਰ, ਹਰਦੀਪ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਕੰਚਨਪ੍ਰੀਤ ਕੌਰ, ਨੀਤੂ ਸ਼ਰਮਾ, ਰਜਨੀਸ਼ ਕੁਮਾਰੀ, ਸੁਖਵੀਰ ਕੌਰ, ਮਨਦੀਪ ਸਿੰਘ, ਮੰਗਲ ਸਿੰਘ, ਹੇਮੰਤ ਸਿੰਘ, ਲਖਵੀਰ ਸਿੰਘ, ਸਤਨਾਮ ਸਿੰਘ, ਮੰਗਤ ਸਿੰਘ, ਰਵਿੰਦਰਪਾਲ ਸਿੰਘ, ਰਮਨਪ੍ਰੀਤ ਸਿੰਘ, ਰਣਜੀਤ ਕੁਮਾਰ, ਕੁਲਵੀਰ ਸਿੰਘ ਅਤੇ ਹਰਜੀਤ ਸਿੰਘ ਜੋਗਾ ਨੇ ਵੀ ਵਧੀਆ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ





Comments