ਮਿਸ਼ਨ ਫਤਹਿ ਤਹਿਤ ਦਿੜ੍ਰਬਾ ਵਿਖੇ ਕੋਵਿਡ-19 ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ


*ਕੋਵਿਡ-19 ਟੈਸਟ ਲੈਣ ਦੀ ਪ੍ਰਕਿਰਿਆ ਦੌਰਾਨ ਨਹੀ ਹੁੰਦੀ ਕੋਈ ਤਕਲੀਫ


ਦਿੜ੍ਹਬਾ :- 26 ਅਗਸਤ:-  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੀਆਂ ਹਦਾਇਤਾਂ ‘ਤੇ ਮਿਸ਼ਨ ਫਤਿਹ ਤਹਿਤ ਕੋਵਿਡ-19 ਦੀ ਸੈਪਲਿੰਗ ਪ੍ਰਕਿਰਿਆ ਅਧੀਨ ਨਮੂਨੇ ਲੈਣ ਲਈ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਕੌਹਰੀਆਂ ਡਾ. ਤੇਜਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸਨਰ ਸੰਗਰੂਰ ਰਾਮਵੀਰ ਅਤੇ ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੇ ਦਿਸਾ ਨਿਰਦੇਸਾਂ ਤੇ ਤਹਿਸੀਲ ਕੰਪਲੈਕਸ ਦਿੜਬਾ ਵਿਖੇ ਕੋਵਿਡ-19 ਦੀ ਜਾਂਚ ਲਈ ਵਿਸ਼ੇਸ਼ ਕੈੰਪ ਆਯੋਜਿਤ ਕੀਤਾ ਗਿਆ। ਇਸ ਕੈੰਪ ਦੌਰਾਨ ਡਾ. ਵਰਿੰਦਰ ਕੁਮਾਰ, ਡਾ. ਕਨਿਕਾ, ਵਿਨੀਤ ਰਿਖੀ ਅਤੇ ਖੁਸ਼ਬੂ ਰਾਣੀ ਦੀ ਟੀਮ ਵੱਲੋਂ ਜਾਂਚ ਲਈ ਨਮੂਨੇ ਲਏ ਗਏ। ਡਾ. ਤੇਜਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ, ਬਲਕਿ ਆਪਣੇ ਆਲੇ ਦੁਆਲੇ ਨੂੰ ਖਾਂਸੀ, ਜੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ ‘ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿਖੇ ਰਾਬਤਾ ਕਰਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਇਸ ਮੌਕੇ ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆ ਜਾ ਰਹੀਆ ਹਨ। ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਤਕਲੀਫ ਨਹੀਂ ਹੁੰਦੀ। ਇਸ ਵਿੱਚ ਕੁਝ ਸਕਿੰਟਾਂ ਦਾ ਹੀ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੈਂਪ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਦੀ ਸਫ਼ਾਈ ਕਰਨ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ।  

Comments