ਮਿਸ਼ਨ ਫਤਿਹ ਤਹਿਤ ਘਨੌੜ ਰਾਜਪੂਤਾਂ ਵਿਖੇ ਕੋਵਿਡ-19 ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ


*ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਅਤਿ ਜਰੂਰੀ-ਡਾ. ਕਨਿਕਾ ਬੱਗਾ


ਦਿੜ੍ਹਬਾ:- 29 ਅਗਸਤ :-
ਸਿਵਲ ਸਰਜਨ ਸੰਗਰੂਰ ਡਾ. ਰਾਜਕੁਮਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਕੌਹਰੀਆਂ ਡਾ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਮਿਸ਼ਨ ਫਤਿਹ ਤਹਿਤ ਬਲਾਕ ਭਰ ਵਿੱਚ ਜਿੱਥੇ ਕੋਵਿਡ-19 ਦੀ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ, ਉਥੇ ਹੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪਿੰਡ ਘਨੌੜ ਰਾਜਪੁਤਾਂ ਵਿਖੇ ਜਾਣਕਾਰੀ ਦਿੰਦਿਆਂ ਡਾ. ਕਨਿਕਾ ਬੱਗਾ ਨੇ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ। ਟੈਸਟ ਲੈਦ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਤਕਲੀਫ ਨਹੀ ਹੁੰਦੀ। ਇਸ ਵਿੱਚ ਕੁੱਝ ਸਕਿੰਟਾਂ ਦਾ ਹੀ ਸਮਾਂ ਲੱਗਦਾ ਹੈ।
ਉਨ੍ਹਾਂ ਦੱਸਿਆ ਕਿ ਖਾਂਸੀ, ਜੁਕਾਮ, ਹਲਕਾ ਬੁਖਾਰ, ਸਿਰ ਦਰਦ ਆਦਿ ਦੇ ਲੱਛਣ ਹੋਣ ਦੀ ਸੂਰਤ 'ਚ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਖੇ ਰਾਬਤਾ ਕਰਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰੀ ਸਿਹਤ ਸੰਸਥਾਂਵਾਂ ਵਿੱਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆ ਜਾ ਰਹੀਆ ਹਨ। ਉਨ੍ਹਾਂ ਲੋਕਾਂ ਨੂੰੰ ਅਪੀਲ ਕੀਤੀ ਕਿ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।
ਇਸ ਮੌੇਕੇ ਉਨ੍ਹਾਂ ਹਾਜ਼ਰ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਦੀ ਸਫ਼ਾਈ ਕਰਨ ਅਤੇ ਸਾਮਾਜਿਕ ਦੂਰੀ ਦਾ ਵਿਸੇਸ ਖਿਆਲ ਰੱਖਣ ਲਈ ਜਾਗਰੂਕ ਕੀਤਾ। ਇਸ ਮੌਕੇ ਖੁਸ਼ਬੂ ਰਾਣੀ, ਅਮਨਦੀਪ ਕੌਰ ਸੀ.ਐਚ.ਓ, ਅਮਰਿੰਦਰ ਪਾਲ ਸਿੰਘ, ਸੁਖਜਿੰਦਰ ਸਿੰਘ, ਪ੍ਰਵੀਨ ਆਦਿ ਹਾਜ਼ਰ ਸਨ।

Comments