ਵਿਸ਼ਵ ਫੋਟੋਗ੍ਰਾਫੀ ਦਿਵਸ ਰੁੱਖ ਲਗਾ ਕੇ ਮਨਾਇਆ


ਦਿੜ੍ਹਬਾ ਮੰਡੀ:-  ਫੋਟੋਗ੍ਰਾਫਰ ਐਸੋਸੀਏਸ਼ਨ ਦਿੜ੍ਹਬਾ ਵੱਲੋਂ ਪੌਦੇ ਲਗਾ ਕੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ।  ਇਸ ਮੌਕੇ ਫੋਟੋਗ੍ਰਾਫਰ ਐਸੋਸੀਏਸ਼ਨ ਦਿੜ੍ਹਬਾ ਦੇ ਪ੍ਰਧਾਨ ਜਸਵੀਰ ਸਿੰਘ ਚੀਮਾ ਨੇ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਆਉਣ ਵਾਲੀ ਪੀੜ੍ਹੀ ਨੂੰ ਚੰਗੇ ਮਾਹੌਲ ਪ੍ਰਦਾਨ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਜੀਵਨ ਵਿਚ ਪੌਦਾ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਤੰਦਰੁਸਤ ਅਤੇ ਸਿਹਤਮੰਦ ਰਹਿ ਸਕੇ  ਇਸ ਮੌਕੇ ਸੰਜੀਵ ਕੁਮਾਰ, ਹਰਦੀਪ ਸਿੰਘ, ਸੰਦੀਪ ਸਿੰਘ, ਵਿੰਦਰ ਸਿੰਘ, ਜਸਕਰਨ ਸਿੰਘ, ਹਰਪ੍ਰੀਤ ਸਿੰਘ, ਆਦਿ ਹਾਜ਼ਰ ਸਨ।

Comments