ਕਰੋਨਾ ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰੋ : ਅੰਕਿਤ ਬਾਂਸਲ


 

ਅੱਜ ਦੇ ਦੌਰ ਵਿੱਚ ਕਰੋਨਾ ਮਹਾਂਮਾਰੀ ਤੋਂ ਹਰ ਇਨਸਾਨ ਘਬਰਾਹਟ ਵਿੱਚ ਆਇਆ ਹੋਇਆ ਹੈ ਕਿਉਂਕਿ ਪਿਛਲੇ ਸਮੇਂ ਵਿੱਚ ਇਸ ਦੇ ਲਪੇਟ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜੋ ਕਿ ਚਿੰਤਾ ਦਾ ਵਿਸ਼ਾ ਹੈ।   ਇਸ ਸਬੰਧੀ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ ਐਸ ਡੀ ਸ੍ਰੀ ਅੰਕਿਤ ਬਾਂਸਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਹੇਠ ਸਮੇਂ ਸਮੇਂ ਸਿਰ ਜੋ ਵੀ ਹਦਾਇਤਾਂ ਸਾਡੇ ਲਈ ਜਾਰੀ ਕੀਤੀਆਂ ਜਾਂਦੀਆਂ ਹਨ, ਸਾਨੂੰ ਸਾਰਿਆਂ ਨੂੰ ਉਹਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ।  ਕਰੋਨਾ ਵਾਇਰਸ ਤੋਂ ਡਰਨ ਦੀ ਜਰੂਰਤ ਨਹੀਂ ਹੈ ਬਲਕਿ ਸੁਚੇਤ ਰਹਿਣ ਦੀ ਜਰੂਰਤ ਹੈ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ, ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਇਕੱਠ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ। ਸਾਡੇ ਮੁੱਖ ਮੰਤਰੀ ਜੀ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹਨ । ਸ੍ਰੀ ਬਾਂਸਲ ਨੇ ਕਿਹਾ ਕਿ ਜੇਕਰ ਪਬਲਿਕ  ਸਰਕਾਰ ਨੂੰ ਸਹਿਯੋਗ ਦੇਵੇ ਤਾਂ ਹੀ ਅਸੀਂ ਸਾਰੇ ਮਿਲ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਬਣਾ ਸਕਦੇ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੀਵ ਬਾਂਸਲ ਐਮ ਡੀ ਬਾਂਸਲ ਗਰੁੱਪ ਸੂਲਰ ਘਰਾਟ, ਐਡਵੋਕੇਟ ਰਜਨੀਸ਼ ਗੁਪਤਾ, ਸ੍ਰੀ ਸਜਲ ਗੋਇਲ ਸੰਗਰੂਰ, ਸ੍ਰੀ ਹਰਿੰਦਰ ਗੋਇਲ ਭਵਾਨੀਗੜ੍ਹ ਆਦਿ ਹਾਜ਼ਰ ਸਨ।

Comments