ਕਾਫੀ ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਤੇ ਮੁਲਾਜ਼ਮਾਂ ‘ ਚ ਰੋਸ

ਦਿੜਬਾ ਮੰਡੀ  :- ( Dirba Live News) “ ਗੈਟ ਵੈੱਲ ਸੂਨ  “ ਸ਼ਬਦ ਅਸੀ ਅਕਸਰ ਹੀ ਕਿਸੇ ਦੀ ਤੰਦਰੁਸਤੀ ਦੀ ਕਾਮਨਾ ਲਈ ਵਰਤਿਆ ਜਾਦਾ ਹੈ । ਹੁਣ ਇਹ ਸ਼ਬਦ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ ਵਰਤਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਤਿੰਨ ਸਾਲ ਤੋਂ ਬਿਮਾਰ ਹੈ ਅਤੇ ਇਕਾਂਤਵਾਸ ਵਿਚ ਹੈ । ਇਕਾਂਤਵਾਸ ਸ਼ਬਦ ਮੋਜੂਦਾ ਸਮੇਂ ਵਿਚ ਵਿਚ ਅਸੀ ਅਕਸਰ ਹੀ ਸੁਣ ਰਹੇ ਹਾਂ ਤੇ ਜਿਸ ਵੀ ਵਿਅਕਤੀ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਉਨ 14 ਦਿਨ ਬਾਅਦ ਤੰਦਰੁਸਤ ਹੋ ਕੇ ਮੁੜ ਕੰਮ ਤੇ ਪਰਤ ਰਿਹਾ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਸਾਢੇ ਤਿੰਨ ਸਾਲਾਂ ਤੋਂ ਇਕਾਂਤਵਾਸ ਵਿਚ ਚੱਲ ਰਹੀ ਹੈ । ਇਸ ਲਈ ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮਾਂ ਵੱਲੋਂ ਕੀਤੇ ਫੈਸਲੇ ਅਨੁਸਾਰ ਅੱਜ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਪੰਜਾਬ ਨੂੰ “ ਗੈਟ ਵੈੱਲ ਸੂਨ “ ਦੇ ਕਾਰਡ ਅਤੇ ਕਾਹੜੇ ਦੇ ਪੈਕਟ ਭੇਜ ਕੇ ਅਰਦਾਸ ਕੀਤੀ ਤਾਂ ਜੋ ਉਹ ਠੀਕ ਹੋ ਕੇ ਮੁਲਾਜ਼ਮਾਂ ਦੀ ਗੱਲ ਸੁਣ ਸਕਣ । ਕਿਉਕਿ ਕਾਹੜਾ ਨਾਲ ਬਿਮਾਰ ਤੇ ਕਮਜ਼ੋਰ ਸਰੀਰ ਅਕਸਰ ਹੀ ਠੀਕ ਹੋ ਜਾਦਾ ਹੈ ਮੁਲਾਜ਼ਮ ਸੋਚਦੇ ਹਨ ਕਿ ਉਨਾਂ ਵੱਲੋਂ ਭੇਜੇ ਕਾਹੜੇ ਦਾ ਸੇਵਨ ਕਰਕੇ ਮੁੱਖ ਮੰਤਰੀ ਅਤੇ ਮੰਤਰੀ ਠੀਕ ਹੋ ਸਕਣਗੇ । ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਜਥੇਬੰਦੀ ਦੇ ਆਗੂ ਸ੍ਰੀ ਜੈ ਭਗਵਾਨ , ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਉੱਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ 2018 ਤੋਂ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਵਿਭਾਗ ਵਿਚ ਪੱਕਾ ਕਰ ਦਿੱਤਾ ਸੀ ਪ੍ਰੰਤੂ ਅਧਿਆਪਕਾਂ ਤੋਂ ਪਹਿਲਾ ਕੰਮ ਕਰ ਰਹੇ ਦਫਤਰੀ ਕਰਮਚਾਰੀਆ ਨੂੰ ਅਣਗੌਲਿਆ ਕੀਤਾ ਗਿਆ ਸੀ । ਆਗੂਆ ਨੇ ਕਿਹਾ ਕਿ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਵੱਲੋਂ ਮੰਨਜ਼ੂਰੀ ਦਿੱਤੀ ਜਾ ਚੁੱਕੀ ਹੈ ਪਰ ਉਸਦੇ ਬਾਵਜੂਦ ਵੀ ਸਰਕਾਰ ਸਮਾਂ ਟਪਾ ਰਹੀ ਹੈ । ਆਗੂਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕਈ ਵਾਰ ਐਲਾਨ ਕਰ ਚੁੱਕੇ ਹਨ ਪਰ ਮੁੱਖ ਮੰਤਰੀ ਦੇ ਐਲਾਨ ਸਿਰਫ ਅਖਬਾਰੀ ਬਿਆਨਾਂ ਤੱਕ ਹੀ ਸੀਮਿਤ ਰਹਿ ਗਏ ਹਨ । ਆਗੂਆ ਨੇ ਕਿਹਾ ਕਿ ਉਨਾਂ ਨੂੰ ਲਗਦਾ ਹੈ ਕਿ ਪੰਜਾਬ ਸਰਕਾਰ ਬਿਮਾਰੀ ਕਰਕੇ ਆਪਣਾ ਕਿਹਾ ਹੀ ਭੁੱਲ ਰਹੀ ਹੈ ਅਤੇ ਲਗਾਤਾਰ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ । ਆਗੂਆ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਮੁਲਾਜ਼ਮ ਕਈ ਮੰਤਰੀਆ ਨੂੰ ਮਿਲ ਚੁੱਕੇ ਹਨ ਜਿਸ ਵਿਚ ਖਾਸ ਤੌਰ ਤੇ ਬੀਤੇ ਦਿਨੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਜਿਸ ਦੌਰਾਨ ਉਨਾਂ ਕਿਹਾ ਕਿ ਸਰਕਾਰ ਦੇ ਹਾਲਾਤ ਠੀਕ ਨਹੀਂ ਹਨ ਜਿਸ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਸਰਕਾਰ ਠੀਕ ਨਹੀਂ ਹੈ । ਮੁਲਾਜ਼ਮਾਂ ਨੇ ਗੈਟ ਵੈੱਲ ਸੂਨ ਅਤੇ ਕਾਹੜੇ ਦੇ ਪੈਕਟਾਂ ਨਾਲ ਮੀਡੀਆ ਦੇ ਰੂਬਰੂ ਹੋਣ ਉਪਰੰਤ ਇਹ ਕਾਰਡ ਤੇ ਕਾਹੜੇ ਪੈਕਟ ਮੁੱਖ ਮੰਤਰੀ ਪੰਜਾਬ ਨੂੰ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਭੇਜੋ ਅਤੇ ਮੁਲਾਜ਼ਮਾਂ ਵੱਲੋਂ ਸਪੱਸ਼ਟ ਐਲਾਨ ਕੀਤਾ ਗਿਆ ਕਿ ਜੇਕਰ ਜਲਦ ਹੀ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਮੁਲਾਜ਼ਮ ਸਘੰਰਸ਼ ਨੂੰ ਹੋਰ ਵਧਾਉਣਗੇ ।

Attachments area

Comments