ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰੀ ਹਾਈ ਸਕੂਲ ਕਮਾਲਪੁਰ ਨੂੰ ਸੰਗੀਤਕ ਯੰਤਰ ਭੇਟ

 



12ਵੀਂ ਜਮਾਤ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਦਿੜ੍ਹਬਾ ਮੰਡੀ:- () : ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਵਿਦਿਆਰਥੀਆਂ ਨੂੰ ਸ਼ਬਦ ਕੀਰਤਨ ਦੀ ਸਿਖਲਾਈ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਹਾਰਮੋਨੀਅਮ ਅਤੇ ਹੋਰ ਸੰਗੀਤਕ ਯੰਤਰ ਭੇਜੇ ਗਏ ਹਨ। ਇਸ ਹਲਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸੰਗੀਤਕ ਯੰਤਰ ਸਕੂਲ ਨੂੰ ਭੇਟ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਆਪਣੀ ਸ਼ਾਨਾਮੱਤੀ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਤੋਂ ਬਾਅਦ ਸਕੂਲ ਵਿੱਚ ਇੱਕ ਵਿਸ਼ੇਸ਼ ਸਿਖਲਾਈ ਕੈਂਪ ਲਗਾ ਕੇ ਬੱਚਿਆਂ ਨੂੰ ਸ਼ਬਦ ਕੀਰਤਨ, ਕਵੀਸ਼ਰੀ ਅਤੇ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਜਾਵੇਗੀ। ਕੋਵਿਡ 19 ਦੇ ਚਲਦਿਆਂ ਸਰਕਾਰੀ ਹਦਾਇਤਾਂ ਮੁਤਾਬਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਕੂਲ ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਮੋਹਰੀ ਰਹੇ ਵਿਦਿਆਰਥੀਆਂ ਮਨਪ੍ਰੀਤ ਕੌਰ ਪੁੱਤਰੀ ਬਲਵੰਤ ਸਿੰਘ, ਮਨਪ੍ਰੀਤ ਕੌਰ ਪੁੱਤਰੀ ਭਾਨ ਸਿੰਘ, ਜਸਪ੍ਰੀਤ ਕੌਰ ਪੁੱਤਰੀ ਮੇਵਾ ਸਿੰਘ, ਸਿਮਰਨਜੀਤ ਕੌਰ ਪੁੱਤਰੀ ਭੋਲਾ ਸਿੰਘ ਤੇ ਜਸਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਦਾ ਸਕੂਲ ਮੁਖੀ ਡਾ. ਪਰਮਿੰਦਰ ਸਿੰਘ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਸਰਪੰਚ ਕਰਨੈਲ ਕੌਰ ਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੁੱਖ ਅਧਿਆਪਕ ਡਾ. ਪਰਮਿੰਦਰ ਸਿੰਘ ਨੇ ਸਕੂਲ ਨੂੰ ਸੰਗੀਤਕ ਯੰਤਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੇਜਾ ਸਿੰਘ ਕਮਾਲਪੁਰ ਅਤੇ ਸਕੂਲ ਨੂੰ ਵਿਸ਼ੇਸ਼ ਸਹਿਯੋਗ ਦੇਣ ਲਈ ਸਰਪੰਚ ਤੇ ਸਮੂਹ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ। ਇਸ ਮੌਕੇ ਅਮਰਜੀਤ ਕੌਰ, ਕੁਲਵਿੰਦਰ ਸਿੰਘ ਸੱਤੀ, ਪਰਮਿੰਦਰ ਸਿੰਘ, ਰਾਜੂ ਸਿੰਘ ਤੇ ਗੋਲਾ ਸਿੰਘ (ਸਾਰੇ ਪੰਚ), ਅਧਿਆਪਕਾ ਯਾਦਵਿੰਦਰ ਕੌਰ, ਮੰਗਲ ਸਿੰਘ, ਲਖਵੀਰ ਸਿੰਘ, ਰਵਿੰਦਰਪਾਲ ਸਿੰਘ, ਹਰਪ੍ਰੀਤ ਕੌਰ, ਮਨਦੀਪ ਸਿੰਘ, ਹਰਦੀਪ ਕੌਰ, ਸੁਖਵੀਰ ਕੌਰ, ਸਤਨਾਮ ਸਿੰਘ, ਰਣਜੀਤ ਕੁਮਾਰ ਆਦਿ ਮੌਜੂਦ ਸਨ।

Comments