ਖੇਤੀਬਾੜੀ ਸੁਧਾਰ ਕਾਨੂਨ ਨੂੰ ਲੈ ਕੇ ਕਾਂਗਰਸ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ



-ਕੇਂਦਰ ਸਰਕਾਰ ਦੀਆਂ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਦੀ ਕੀਤੀ ਜੰਮਕੇ ਨਿੰਦਿਆ-

ਦਿੜਬਾ ਮੰਡੀ :- 21 ਸਤੰਬਰ 2020 :- ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੁਧਾਰ ਕਾਨੂੰਨ ਪਾਸ ਕੀਤੇ ਦੇ ਰੋਸ ਵਿਰੋਧ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਸੂਬਾ ਸਕੱਤਰ ਸਤਨਾਮ ਸਿੰਘ ਸੱਤਾ ਦੀ ਅਗਵਾਈ ਹੇਠ ਸ਼ਹਿਰ ਦੇ ਬੱਸ ਸਟੋਪ ਚੌਂਕ ਵਿਖੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਬੇਸ਼ਕ ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੁਧਾਰ ਕਾਨੂੰਨ ਪਾਸ ਕੀਤੇ ਜਾਣ ਰੋਸ ਵਿਰੋਧ ਵਿੱਚ ਕਿਸਾਨਾਂ ਦੇ ਹੱਕ ਵਿੱਚ ਕੀਤਾ ਰੋਸ ਪ੍ਰਦਰਸਨ ਕੀਤਾ ਗਿਆ।ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਖਿੱਲਾਫ ਜੰਮਕੇ ਨਾਅਰੇਬਾਜ਼ੀ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਕਿਸਾਨੀਂ ਅਤੇ ਲੋਕ ਵਿਰੋਧੀ ਨੀਤੀਆਂ ਦੀ ਜੰਮਕੇ ਤਿੱਖੀ ਆਲੋਚਣਾ ਕੀਤੇ ਜਾਣ ਦੇ ਨਾਲ ਨਾਲ ਇਸ ਕਾਨੂੰਨ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਗਈ।

                      ਇਸ ਮੌਕੇ ਸੂਬਾ ਸਕੱਤਰ ਸਤਨਾਮ ਸਿੰਘ ਸੱਤਾ, ਬਲਵੀਰ ਸਿੰਘ ਖਾਨਪੁਰ ਆਦਿ ਨੇ ਕੇਂਦਰ ਸਰਕਾਰ ਦੀਆਂ ਕਿਸਾਨੀਂ ਅਤੇ ਲੋਕ ਵਿਰੋਧੀ ਨੀਤੀਆਂ ਦੀ ਜੰਮਕੇ ਤਿੱਖੀ ਆਲੋਚਣਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਸੁਧਾਰ ਕਾਨੂੰਨ ਦੇ ਨਾਮ ਤੇ ਬਿਲ ਪਾਸ ਕਰਕੇ ਦੇਸ਼ ਦੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਹੀ ਨਹੀਂ ਕੀਤਾ, ਬਲਕਿ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਸੋਚ ਦਾ ਵੀ ਸਬੂਤ ਦਿੱਤਾ ਹੈ।ਉਕਤ ਬੁਲਾਰਿਆਂ ਨੇ ਅੱਗੇ ਕਿਹਾ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਦੇਸ਼ ਦੇ ਕਿਸਾਨ ਦਾ ਭਵਿੱਖ ਹੀ ਨਹੀਂ ਤਬਾਹ ਹੋਵੇਗਾ, ਬਲਕਿ ਕਿਸਾਨੀਂ ਨਾਲ ਸਬੰਧਤ ਆੜਤੀਆ, ਮਜ਼ਦੂਰ ਅਤੇ ਹੋਰ ਵੀ ਹਰ ਵਰਗ ਦੇ ਲੋਕਾਂ ਦੇ ਕਾਰੋਬਾਰ ਬੁਰੀ ਤਰਾਂ ਪ੍ਰਭਾਵਤ ਹੋਣਗੇ।ਜਿਸ ਕਰਕੇ ਕਿਸਾਨਾਂ ਅਤੇ ਸਬੰਧਤ ਵਰਗਾਂ ਦੇ ਲੋਕਾਂ ਨੂੰ ਸੜਕਾਂ ਤੇ ੳਤਰਣ ਲਈ ਮਜਬੁਰ ਹੋਣਾ ਪੈ ਰਿਹੈ ਹੈ।  


Comments